10 ਅਪ੍ਰੈਲ, 2024
ਕੇਂਦਰ ਨੇ ਸਾਬਕਾ ਡਿਪਲੋਮੈਟ ਅਤੇ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ Y+ ਸ਼੍ਰੇਣੀ ਦਾ CRPF ਸੁਰੱਖਿਆ ਕਵਰ ਮੁਹੱਈਆ ਕਰਵਾਇਆ ਹੈ। ਸੰਧੂ ਨੂੰ ਕਿਸਾਨਾਂ ਦੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਅੰਮ੍ਰਿਤਸਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਆਈਐਫਐਫ ਅਧਿਕਾਰੀ ਤਰਨਜੀਤ ਸਿੰਘ ਸੰਧੂ ਦਾ ਦੋ ਵਾਰ ਵਿਰੋਧ ਹੋ ਚੁੱਕਾ ਹੈ। ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਗਏ। ਸੁਰੱਖਿਆ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਸੰਧੂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵੀ ਵਧਾ ਦਿੱਤੀ ਸੀ।