ਨਾਭਾ ,ਅਪ੍ਰੈਲ 9
ਪੰਜਾਬ ਦੇ ਨਾਭਾ ਦੇ ਇੱਕ ਸਰਕਾਰੀ ਕਾਲਜ ਵਿੱਚ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਪ੍ਰਿੰਸੀਪਲ ਦੇ ਕਮਰੇ ਵਿੱਚ ਅੰਜਾਮ ਦਿੱਤਾ ਗਿਆ। ਘਟਨਾ 27 ਮਾਰਚ ਦੀ ਹੈ ਪਰ ਹੁਣ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲੀਸ ਨੇ ਵਿਦਿਆਰਥੀ ਦੀ ਸ਼ਿਕਾਇਤ ’ਤੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇੱਕ ਮੁਲਜ਼ਮ ਦਾ ਨਾਮ ਦਵਿੰਦਰ ਸਿੰਘ ਵਾਸੀ ਕਕਰਾਲਾ, ਨਾਭਾ ਹੈ।