ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Arrested
ਚੰਡੀਗੜ੍ਹ/ਫਾਜ਼ਿਲਕਾ, 9 ਅਪ੍ਰੈਲ:
ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫਤਾਰ ਕੀਤਾ । ਉਕਤ ਮੁਲਜ਼ਮ ਭੋਲੇ- ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦਾ ਝਾਂਸਾ ਦੇ ਕੇ ਵੱਡੀ ਰਕਮ ਠਗਦਾ ਸੀ।
ਇਹ ਕਾਰਵਾਈ ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ , ਜੋ 8 ਕੇਸਾਂ ਵਿੱਚ ਪੀ.ਓ. ਸੀ ਅਤੇ 18 ਕੇਸਾਂ ਵਿੱਚ ਬੇਲ ਜੰਪਰ ( ਜ਼ਮਾਨਤ ਖੁੰਝਾ ਚੁੱਕਾ) ਸੀ। ਉਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਆਈ.ਜੀ.ਪੀ. ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਫਾਜ਼ਿਲਕਾ ਪਰਦੀਪ ਸਿੰਘ ਸੰਧੂ ਅਤੇ ਡੀਐਸਪੀ ਨਾਰਕੋਟਿਕਸ ਫਰੀਦਕੋਟ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਦੋਵਾਂ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਨੇ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਅਤੇ ਐਸਐਸਪੀ ਫਾਜ਼ਿਲਕਾ ਡਾ: ਪ੍ਰਗਿਆ ਜੈਨ ਦੀ ਸਮੁੱਚੀ ਨਿਗਰਾਨੀ ਹੇਠ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜਿਲਾ ਪਾਉਡੀ, ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ।
ਪੁਲੀਸ ਟੀਮਾਂ ਨੇ ਮੁਲਜ਼ਮ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਕੁਝ ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ। ਆਈਜੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਲਈ 21 ਜ਼ਿਲਿ੍ਹਆਂ ਵਿੱਚ ਦਰਜ 108 ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਕੁੱਲ 108 ਐਫਆਈਆਰਜ਼  ਵਿੱਚੋਂ 47 ਫ਼ਾਜ਼ਿਲਕਾ ਵਿੱਚ ਦਰਜ ਹਨ; ਫਿਰੋਜ਼ਪੁਰ ਵਿੱਚ ਅੱਠ; ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਛੇ-ਛੇ; ਰੂਪਨਗਰ, ਮੁਹਾਲੀ ਅਤੇ ਐਸਏਐਸ ਨਗਰ ਵਿੱਚ ਪੰਜ-ਪੰਜ; ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ ਚਾਰ-ਚਾਰ ਕੇਸ ਦਰਜ ਹਨ।
ਜ਼ਿਕਰਯੋਗ ਹੈ ਕਿ ਫਰਵਰੀ 2016 ’ਚ ਫਾਜ਼ਿਲਕਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੀਰਜ ਅਰੋੜਾ ਨੇ ਜ਼ਮਾਨਤ ਬੇਲ ਜੰਪ ( ਜ਼ਮਾਨਤ ਖੁੰਝਾ ਦਿੱਤੀ) ਕਰ ਦਿੱਤੀ ਸੀ ਅਤੇ ਫਰਵਰੀ 2017 ’ਚ ਉਸ ਨੂੰ ਪੀ.ਓ.  ਐਲਾਨ ਦਿੱਤਾ ਗਿਆ ਸੀ । ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੀਰਜ ਥਠਾਈ ਦੇ ਖਿਲਾਫ ਕੇਸ ਦਰਜ ਕੀਤੇ  ਅਤੇ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ ਪੀੜਤਾਂ ਦੁਆਰਾ ਦਾਇਰ ਕੀਤੀਆਂ ਗਈਆਂ ਕਈ ਰਿੱਟ ਪਟੀਸ਼ਨਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਲੰਬਿਤ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।