ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੂੰ ਬਹੁਮਤ ਮਿਲਿਆ ਹੈ ਅਤੇ ਉਨ੍ਹਾਂ ਨੇ ਉਪ ਰਾਸ਼ਟਰਪਤੀ ਅਤੇ ਡੈਮੋਕ੍ਰੇਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਵੱਡੇ ਫਰਕ ਨਾਲ ਹਰਾਇਆ ਹੈ। ਟਰੰਪ ਨੇ ਨਾ ਸਿਰਫ਼ ਇਲੈਕਟੋਰਲ ਵੋਟ ਵਿੱਚ ਬਹੁਮਤ ਹਾਸਲ ਕੀਤਾ ਹੈ ਬਲਕਿ ਸਾਰੇ ਸੱਤ ਸਵਿੰਗ ਰਾਜਾਂ ਵਿੱਚ ਵੀ ਅੱਗੇ ਚੱਲ ਰਹੇ ਹਨ।