ਸਰਵੀਕਲ ਕੈਂਸਰ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ: ਡਾ. ਈਸ਼ਾ ਗੁਪਤਾ

ਸਰਵੀਕਲ ਕੈਂਸਰ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ: ਡਾ. ਈਸ਼ਾ ਗੁਪਤਾ

ਬਰਨਾਲਾ, 20 ਫਰਵਰੀ,2024- ਸਿਵਲ ਵਿਭਾਗ ਬਰਨਾਲਾ ਵੱਲੋਂ ਸਰਵੀਕਲ ਕੈਂਸਰ ਖਿਲਾਫ਼ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਦੀ ਅਗਵਾਈ ਅਧੀਨ ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ।

ਇਸ ਮੌਕੇ ਡਾ. ਈਸ਼ਾ ਗੁਪਤਾ ਔਰਤ ਰੋਗਾਂ ਦੇ ਮਾਹਿਰ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਭਾਰਤ ‘ਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਭਾਵ ਸਰਵੀਕਲ ਕੈਂਸਰ ਦੂਜਾ ਸਭ ਤੋਂ ਆਮ ਕੈਂਸਰ ਹੈ। ਬੱਚੇਦਾਨੀ ਦੇ ਮੂੰਹ ਦਾ ਕੈਂਸਰ ਇੱਕ ਵਾਇਰਸ ਦੇ ਨਾਲ ਹੁੰਦਾ ਹੈ ਜਿਸ ਨੂੰ ਐੱਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਕਿਹਾ ਜਾਂਦਾ ਹੈ। ਇਹ ਵਾਇਰਸ ਜਿਣਸੀ ਸਬੰਧ ਸਮੇਂ ਸਰੀਰ ‘ਚ ਦਾਖਲ ਹੁੰਦਾ ਹੈ ਅਤੇ ਆਮ ਤੌਰ ‘ਤੇ 30 ਤੋਂ 70 ਸਾਲ ਉਮਰ ਦੀਆਂ ਔਰਤਾਂ ‘ਚ ਇਸ ਦਾ ਖ਼ਤਰਾ ਬਣਿਆ ਰਹਿੰਦਾ ਹੈ|

ਡਾ. ਈਸ਼ਾ ਗੁਪਤਾ ਨੇ ਦੱਸਿਆ ਕਿ ਲੱਛਣਾਂ ‘ਚੋਂ ਸਭ ਤੋਂ ਗੰਭੀਰ ਲੱਛਣ ਬੱਚੇਦਾਨੀ ‘ਚ ਬਦਬੂਦਾਰ ਪਾਣੀ ਪੈਣਾ ਹੈ। ਮੀਨੋਪੌਜ਼ ਤੋਂ ਬਾਅਦ ਖੂਨ ਪੈਣਾ, ਮਾਹਵਾਰੀ ਤੋਂ ਬਾਅਦ ਇੱਕੋ ਮਹੀਨੇ ਵਿੱਚ ਵਧੇਰੇ ਵਾਰ ਖੂਨ ਪੈਣਾ, ਢਿੱਡ ਦੇ ਹੇਠਲੇ ਹਿੱਸੇ ‘ਚ ਦਰਦ ਤੇ ਪੇਸ਼ਾਬ ਨਾਲ ਸਬੰਧਤ ਕੋਈ ਸਮੱਸਿਆ ਹੋਣਾ ਵੀ ਇਸ ਦੇ ਲੱਛਣ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਲੱਛਣ ਨਜ਼ਰ ਆਉਣ ਤੋਂ ਪਹਿਲਾਂ ਵੀ ਪੈਪ ਸਮੀਅਰ ਟੈਸਟ ਰਾਹੀਂ ਇਸ ਦਾ ਪਤਾ ਲਗਾਇਆ ਜਾ ਸਕਦਾ ਹੈ ਅਤੇ ਇਸ ਸਬੰਧੀ ਇਲਾਜ ਲਈ ਵੈਕਸੀਨ ਵੀ ਭਾਰਤ ਵਿੱਚ ਉਪਲੱਬਧ ਹੈ। ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਇਸ ਦੀ ਪਹਿਚਾਣ ਸਬੰਧੀ ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ।

ਸੈਮੀਨਾਰ ਦੌਰਾਨ ਮੈਡਮ ਨੀਲਮ ਸ਼ਰਮਾ ਪ੍ਰਿੰਸੀਪਲ ਐਲ.ਬੀ.ਐਸ. ਕਾਲਜ ਨੇ ਹਾਜ਼ਰੀਨ ਬੱਚਿਆਂ ਨਾਲ ਸਮਾਜਿਕ ਕਦਰਾਂ ਕੀਮਤਾਂ ਸਬੰਧੀ ਕੀਮਤੀ ਗੱਲਾਂ ਸਾਂਝੀਆਂ ਕੀਤੀਆਂ। ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ.ਕੋਆਰਡੀਨੇਟਰ ਅਤੇ ਕਾਲਜ ਸਟਾਫ ਹਾਜਰ ਸੀ।

ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਸਬੰਧੀ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2024ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ, ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਵਿਸ਼ਵ ਕੈਂਸਰ ਦਿਵਸ ਸਬੰਧੀ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਜਾਗਰੁਕਤਾ ਸਮਾਗਮ ਕੀਤੇ ਗਏ। ਇਸ ਸਬੰਧ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ।

ਕੈਂਸਰ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਨੇ ਕਿਹਾ ਕਿ ਵਿਸ਼ਵ ਕੈਂਸਰ ਦਿਵਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਇਸ ਬਿਮਾਰੀ ਦੇ ਮੁਢਲੇ ਲੱਛਣ ਅਤੇ ਬਚਾਓ ਸਬੰਧੀ ਜਾਣਕਾਰੀ ਦੇਣਾ ਹੈ ਅਤੇ ਸਰਕਾਰ ਵੱਲੋਂ ਕੈਂਸਰ ਦੇ ਇਲਾਜ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਆਮ ਜਨਤਾ ਨੂੰ ਜਾਗਰੁਕ ਕਰਨਾ ਹੈ ਤਾਂ ਜੋ ਆਮ ਲੋਕ ਇਸ ਬਿਮਾਰੀ ਪ੍ਰਤੀ ਜਾਗਰੂਕ ਹੋ ਕੇ ਬਿਮਾਰੀ ਨੂੰ ਮੁੱਢਲੀ ਸਟੇਜ਼ ਤੇ ਪਤਾ ਲਗਾ ਕੇ ਉਸ ਦਾ ਇਲਾਜ ਕਰਵਾ ਸਕਣ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਦਾ ਕੈਸਰ ਦੇ ਮਰੀਜ ਲਾਭ ਲੈ ਸਕਣ।

ਇਸ ਮੌਕੇ ਉਨ੍ਹਾ ਕਿਹਾ ਕਿ ਕੈਂਸਰ ਦੀ ਬਿਮਾਰੀ ਪ੍ਰਤੀ ਵਕਤ ਸਿਰ ਜਾਗਰੂਕ ਹੋ ਕੇ ਹੀ ਇਸ ਤੇ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਪੂਰਨ ਇਲਾਜ਼ ਕਰਵਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ ਹੁਣ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੱਗਭਗ 2898 ਲੋਕ ਇਲਾਜ ਕਰਵਾ ਚੁੱਕੇ ਹਨ ਅਤੇ ਇਨ੍ਹਾ ਮਰੀਜਾਂ ਨੂੰ ਹੁਣ ਤੱਕ 39 ਕਰੋੜ 56 ਲੱਖ ਰੁਪਏ ਦਾ ਇਲਾਜ ਦਾ ਲਾਭ ਦਿੱਤਾ ਜਾ ਚੁੱਕਿਆ ਹੈ।

ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਕੈਂਸਰ ਤੋਂ ਡਰੋ ਨਾ, ਸਗੋਂ ਇਸ ਦੇ ਖਿਲਾਫ ਲੜੋ। ਉਹਨਾਂ ਕਿਹਾ ਕਿ ਸਾਨੂੰ ਕੈਂਸਰ ਤੋਂ ਬਚਣ ਲਈ ਹਮੇਸ਼ਾ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ। ਤੰਬਾਕੂ, ਸ਼ਰਾਬ, ਜਾਂ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਫਸਲਾਂ ਉਤੇ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਜ਼ਿਆਦਾ ਚਰਬੀ ਵਾਲੇ ਭੋਜਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਉਨ੍ਹਾਂ ਦੱਸਿਆ ਕਿ ਜੇਕਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਰਸੌਲੀ ਜਾਂ ਗਿਲਟੀ ਹੋਵੇ ਤਾਂ ਤੁਰੰਤ ਡਾਕਟਰ ਦੀ ਸਲਾਹ ਲਵੋ। ਆਪਣਾ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈ। ਔਰਤਾਂ ਵਿੱਚ ਮਹਾਂਵਾਰੀ ਦੇ ਲੱਛਣ ਬਦਲਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।ਇਸ ਮੌਕੇ ਡਾ. ਪਰਮਜੀਤ ਕੌਰ ਔਰਤ ਰੋਗਾਂ ਦੇ ਮਾਹਿਰ ਨੇ ਕਿਹਾ ਕਿ ਜੇਕਰ ਛਾਤੀ ਵਿੱਚ ਗਿਲਟੀ, ਨਿਪਲ ਦਾ ਅੰਦਰ ਧਸਣਾ, ਨਿੱਪਲ ਵਿੱਚੋਂ ਖੂਨ ਮਿਲਿਆ ਮਵਾਦ ਵਗਣਾ, ਲਗਾਤਾਰ ਖੰਘ ਅਤੇ ਅਵਾਜ਼ ਵਿੱਚ ਭਾਰੀਪਣ, ਮਾਹਵਾਰੀ ਤੋਂ ਇਲਾਵਾ ਖੂਨ ਆਉਣਾ, ਮੂੰਹ ਵਿਚਲੇ ਛਾਲੇ ਠੀਕ ਨਾ ਹੋਣ, ਭੁੱਖ ਦਾ ਘੱਟ ਲੱਗਣਾ, ਬਿਨ੍ਹਾਂ ਕਾਰਣ ਭਾਰ ਦਾ ਘੱਟ ਜਾਣ, ਸਰੀਰ ਦੇ ਕਿਸੇ ਵੀ ਭਾਗ ਵਿੱਚ ਗਿਲਟੀ ਹੇਵੇ, ਸੰਭੋਗ ਤੋਂ ਬਾਅਦ ਖੂਨ ਆਉਣਾ, ਗੁਪਤ ਅੰਗ ਵਿੱਚੋਂ ਪੀਕ ਵਗੇ ਤਾਂ ਮਾਹਿਰ ਡਾਕਟਰ ਤੋਂ ਸਲਾਹ ਲੈਣੀ ਚਾਹੀਦੀ ਹੈ।

ਇਸ ਸਮੇਂ ਸ੍ਰੀ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਵੀ ਡੇਢ ਲੱਖ ਰੁਪਏ ਤੱਕ ਮੁਫਤ ਇਲਾਜ ਕਰਾਉਣ ਲਈ ਸਬੰਧਤ ਹਸਪਤਾਲਾਂ ਵਿਖੇ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਮੌਕੇ ਡਾ. ਰਾਹੁਲ ਜਿੰਦਲ ਐਸ.ਐਮ.ਓ, ਡਾ ਪਰਮਜੀਤ ਕੌਰ ਮੈਡੀਕਲ ਅਫਸਰ, ਮਨਜੀਤ ਕੌਰ ਨਰਸਿੰਗ ਸਿਸਟਰ, ਅਨੀਤਾ , ਵਕੀਲ ਸਿੰਘ, ਹਸਪਤਾਲ ਦਾ ਸਟਾਫ ਅਤੇ ਆਮ ਲੋਕ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।