ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

Whatsapp Image 2024 10 29 At 18.10.15 099fd57c

ਚੰਡੀਗੜ੍ਹ, 29 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ।

ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ ‘ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾ ਸਕਦੇ ਹਨ ਅਤੇ ਮਸ਼ੀਨਾਂ 80 ਫੀਸਦ ਸਬਸਿਡੀ ‘ਤੇ ਖਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਹਿੰਦ-ਖੂਹੰਦ ਇਕੱਤਰ ਕਰਨ ਸਬੰਧੀ ਬੁਨਿਆਦੀ ਢਾਂਚੇ, ਬੇਲਿੰਗ, ਢੋਆ-ਢੋਆਈ ਅਤੇ ਸਟੋਰੇਜ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਸਨਮਾਨ ਕੀਤਾ ਜਾਵੇਗਾ।

————

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।