ਚੰਡੀਗੜ੍ਹ, 1 ਨਵੰਬਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅਮਰੀਕਾ ਸਥਿਤ ਦਿਲਪ੍ਰੀਤ ਸਿੰਘ ਨਾਲ ਜੁੜੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰ ਦਿੱਤਾ ਹੈ। ਪੁਲਿਸ ਨੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 12 ਪਿਸਤੌਲ, 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਵੱਖ-ਵੱਖ ਗਰੋਹਾਂ ਨੂੰ ਲੌਜਿਸਟਿਕਲ ਸਪੋਰਟ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦ ਰਿਹਾ ਸੀ। PS ਇਸਲਾਮਾਬਾਦ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।