ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’ ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

Mp Kang

ਚੰਡੀਗੜ੍ਹ, 5 ਨਵੰਬਰ

ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ।

ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਉਹ ਪਹਿਲਾਂ ਹੀ ਪੰਜਾਬ ਦੇ ਰੂਰਲ ਡਿਵੈਲਪਮੈਂਟ ਫ਼ੰਡ, ਮੰਡੀ ਡਿਵੈਲਪਮੈਂਟ ਫ਼ੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਵਰਗੇ ਕਈ ਫ਼ੰਡਾਂ ਨੂੰ ਰੋਕੇ ਬੈਠੀ ਹੈ, ਜੋ ਕਿ 10 ਹਜ਼ਾਰ ਕਰੋੜ ਰੁਪਏ ਦੇ ਕਰੀਬ ਹਨ। ਹਾਲ ਹੀ ਵਿੱਚ ਚੌਲਾਂ ਦੀ ਲਿਫ਼ਟਿੰਗ ਵਿੱਚ ਜਾਣਬੁੱਝ ਕੇ ਸਮੱਸਿਆ ਪੈਦਾ ਕੀਤੀ ਗਈ। ਹੁਣ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੇਣ ਤੋਂ ਇਨਕਾਰ ਕਰ ਰਹੀ ਹੈ। ਇਹ ਅਤਿ ਨਿੰਦਣਯੋਗ ਹੈ।

ਕੰਗ ਨੇ ਕਿਹਾ ਕਿ ਮਾਨ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਅਤੇ ਸਹਿਯੋਗ ਕਰ ਰਹੀ ਹੈ। ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਚੁੱਕੇ ਗਏ ਸਾਰਥਿਕ ਕਦਮਾਂ ਕਾਰਨ ਇਸ ਵਾਰ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।

ਕੰਗ ਨੇ ਕਿਹਾ ਕਿ ਭਾਜਪਾ ਅਕਸਰ ਕਹਿੰਦੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ ਪਰ ਜਦੋਂ ਵੀ ਉਨ੍ਹਾਂ ਦੀ ਮਦਦ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਜਾਂਦੀ ਹੈ ਜਾਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰ ਦਿੰਦੀ ਹੈ। ਭਾਜਪਾ ਦੀ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਬੇਹੱਦ ਪੱਖਪਾਤੀ ਅਤੇ ਬਦਲਾਖੋਰੀ ਵਾਲਾ ਹੈ। ਇਸ ਨਾਲ ਦੇਸ਼ ਦੀ ਸੰਘੀ ਪ੍ਰਣਾਲੀ ਵੀ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀ ਮਿਹਨਤ ਨਾਲ ਅਨਾਜ ਉਗਾ ਕੇ ਪੂਰੇ ਦੇਸ਼ ਦਾ ਢਿੱਡ ਭਰਦੇ ਹਨ। ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਸ਼ਰਮਨਾਕ ਹੈ। ਆਮ ਆਦਮੀ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ।

ਪੰਜਾਬ ਸਰਕਾਰ 2022 ਤੋਂ ਹੀ ਕੇਂਦਰ ਨੂੰ ਪੱਤਰ ਲਿਖ ਰਹੀ ਹੈ, ਪਿਛਲੇ ਸਾਲ ਦਿੱਲੀ ਸਰਕਾਰ ਨੇ ਵੀ ਆਪਣਾ ਹਿੱਸਾ ਦੇਣ ਦਾ ਐਲਾਨ ਕੀਤਾ ਸੀ

ਪੰਜਾਬ ਸਰਕਾਰ ਨੇ 2022 ਵਿੱਚ ਹੀ ਕੇਂਦਰ ਨੂੰ ਪੱਤਰ ਲਿਖ ਕੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦੀ ਆਪਣੀ ਯੋਜਨਾ ਦੀ ਜਾਣਕਾਰੀ ਦਿੱਤੀ ਸੀ। ਪਿਛਲੇ ਸਾਲ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਸਰਕਾਰ ਵੱਲੋਂ ਇਸ ਸਕੀਮ ਲਈ ਪੈਸੇ ਦੇਣ ਦਾ ਐਲਾਨ ਕੀਤਾ ਸੀ ਕਿਉਂਕਿ ਦਿੱਲੀ ਵਿੱਚ ਅਕਤੂਬਰ-ਨਵੰਬਰ ਵਿੱਚ ਪਰਾਲੀ ਦੇ ਧੂੰਏਂ ਕਾਰਨ ਹਵਾ ਪ੍ਰਦੂਸ਼ਣ ਕਾਫੀ ਵੱਧ ਜਾਂਦਾ ਹੈ।

ਪਿਛਲੇ ਮਹੀਨੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਇਸ ਸਾਲ ਲਈ ਯੋਜਨਾ ਦਾ 60 ਫ਼ੀਸਦੀ ਰਕਮ ਜੋ 1200 ਕਰੋੜ ਰੁਪਏ ਬਣਦੀ ਹੈ, ਦੇਣ ਦੀ ਮੰਗ ਕੀਤੀ ਸੀ। ਪੰਜਾਬ ਵਿੱਚ ਇਸ ਵਾਰ ਕਰੀਬ 32 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਈ ਹੈ। ਸਾਰੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਲਈ ਲਗਭਗ 2000 ਕਰੋੜ ਰੁਪਏ ਖ਼ਰਚ ਹੋਣਗੇ। 40 ਫ਼ੀਸਦੀ ਦਿੱਲੀ ਅਤੇ ਪੰਜਾਬ ਸਰਕਾਰਾਂ ਮਿਲ ਕੇ ਦੇਣਗੀਆਂ। ਪੰਜਾਬ ਸਰਕਾਰ 400 ਕਰੋੜ ਅਤੇ ਦਿੱਲੀ ਸਰਕਾਰ 400 ਕਰੋੜ ਦੇਵੇਗੀ। ਪਰ ਕੇਂਦਰ ਸਰਕਾਰ ਇਸ ਪ੍ਰਸਤਾਵ ਨੂੰ ਦੋ ਸਾਲਾਂ ਤੋਂ ਲਗਾਤਾਰ ਠੁਕਰਾ ਰਹੀ ਹੈ।

ਪੰਜਾਬ ਸਰਕਾਰ ਨੇ ਆਪਣੇ ਪ੍ਰਸਤਾਵ ਵਿੱਚ ਕਿਹਾ ਸੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਵਿੱਤੀ ਰਿਆਇਤਾਂ ਦੇਣਾ ਹੀ ਇੱਕੋ ਇੱਕ ਵਿਕਲਪ ਹੈ ਕਿਉਂਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਕਰਨਾਂ ਦੀ ਵਰਤੋਂ ਬਹੁਤ ਮਹਿੰਗੀ ਹੈ। ਇਸ ਨਾਲ ਜੁੜੇ ਹੋਰ ਖ਼ਰਚੇ ਵੀ ਹਨ। ਕਿਸਾਨ ਫ਼ਾਲਤੂ ਖ਼ਰਚੇ ਤੋਂ ਬਚਣ ਲਈ ਹੀ ਪਰਾਲੀ ਸਾੜਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।