ਪੰਜਾਬ 30 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਸੰਦੇਸ਼ ਦਿੱਤਾ ਹੈ ਕਿ ਜਾ ਕੇ ਲੋਕਾਂ ਨੂੰ ਕਹੋ ਕਿ ਉਹ ਮੇਰੀ ਚਿੰਤਾ ਨਾ ਕਰਨ ਅਤੇ ਇਸ ਵਾਰ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਪਾਉਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਇਸ ਵਾਰ ਦੇਸ਼ ਵਿੱਚੋਂ ਤਾਨਾਸ਼ਾਹੀ ਨੂੰ ਖਤਮ ਕੀਤਾ ਜਾਵੇ।
ਸੀਐਮ ਮਾਨ ਨੇ ਕਿਹਾ ਕਿ 4 ਜੂਨ ਨੂੰ ਆਮ ਆਦਮੀ ਪਾਰਟੀ ਵੱਡੀ ਪਾਰਟੀ ਬਣ ਕੇ ਉਭਰੇਗੀ। ਸੰਸਦ ਮੈਂਬਰ ਰਾਘਵ ਚੱਢਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਪਾਰਟੀ ਨੇ ਸਾਰਿਆਂ ਦੀਆਂ ਜ਼ਿੰਮੇਵਾਰੀਆਂ ਤੈਅ ਕਰ ਦਿੱਤੀਆਂ ਹਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਵੀ ਜਲਦੀ ਹੀ ਚੋਣ ਪ੍ਰਚਾਰ ਕਰਨਗੇ। ਮਾਨ ਨੇ ਕਿਹਾ ਕਿ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਦਿੱਤੀ ਜਾ ਰਹੀ ਹੈ।