ਚੰਡੀਗੜ੍ਹ, 21 ਅਕਤੂਬਰ
ਮੋਗਾ ਪੁਲਸ ਨੇ ਵਿਦੇਸ਼ ‘ਚ ਰਹਿੰਦੇ ਅਤੇ ਬੰਬੀਹਾ ਗੈਂਗ ਨਾਲ ਜੁੜੇ ਲੱਕੀ ਪਟਿਆਲ ਦੇ ਇਕ ਸਾਥੀ ਨੂੰ ਤਿੰਨ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਮਨਪ੍ਰੀਤ ਸਿੰਘ ਉਰਫ਼ ਮਨੀ ਭਿੰਡਰ ਦੇ ਤਿੰਨ ਸਾਥੀਆਂ ਨੂੰ ਤਿੰਨ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੋਵਾਂ ਗਰੋਹਾਂ ਦੇ ਕੁੱਲ 4 ਸਾਥੀਆਂ ਨੂੰ 6 ਨਜਾਇਜ਼ ਹਥਿਆਰਾਂ ਦੀ ਬਰਾਮਦਗੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਮੋਗਾ ਵਿੱਚ ਫਿਰੌਤੀ ਲਈ ਇੱਕ ਵਪਾਰੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਖਿਲਾਫ ਦੋ ਐੱਫ.ਆਈ.ਆਰ.
ਇਸ ਤੋਂ ਪਹਿਲਾਂ ਐਤਵਾਰ ਨੂੰ ਜਲੰਧਰ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ 5 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਦੇ ਕਬਜ਼ੇ ’ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਪੁਲੀਸ ਨੇ ਇਨ੍ਹਾਂ ਕੋਲੋਂ 9 ਬੰਦੂਕਾਂ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀਆਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ ਸਨ।