ਪੰਜਾਬ , 9 ਮਈ
ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਭਾਜਪਾ ਨੇ ਆਪਣੇ ਆਗੂਆਂ ਨੂੰ ਨਜ਼ਰਅੰਦਾਜ਼ ਕਰਦਿਆਂ ਕਾਂਗਰਸ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ‘ਤੇ ਭਰੋਸਾ ਪ੍ਰਗਟਾਉਂਦਿਆਂ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਜਿਆਣੀ ਵੀ ਇਸ ਟਿਕਟ ਦੀ ਦੌੜ ਵਿੱਚ ਸਨ, ਪਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਸੋਢੀ ਗੁਰੂਹਰਸਹਾਏ ਤੋਂ ਲਗਾਤਾਰ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਹਨ।
ਉਹ ਕਾਂਗਰਸ ਸਰਕਾਰ ਵਿੱਚ ਖੇਡ ਮੰਤਰੀ ਵੀ ਰਹਿ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ ਸੋਢੀ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਸੀ, ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਭੁੱਲਰ ਤੋਂ ਹਾਰ ਗਏ ਸਨ। ਰਾਣਾ ਗੁਰਮੀਤ ਸਿੰਘ ਸੋਢੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ। ਜਿਵੇਂ ਹੀ ਕੈਪਟਨ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਤਾਂ ਕੁਝ ਸਮੇਂ ਬਾਅਦ ਹੀ ਸੋਢੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ।