ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ:

ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।

ਉਹਨਾਂ ਪਿੰਡਾਂ ਦੇ ਮੋਹਤਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ।

ਉਹਨਾਂ ਕਿਹਾ ਕਿ ਸਰਕਾਰ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਹਨਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ।

ਡਾ. ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ।

ਇਸ ਮੌਕੇ ਸ.ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਸ.ਜਸਨ ਬਰਾੜ ਚੇਅਰਮੈਨ, ਸ.ਮਨਜਿੰਦਰ ਸਿੰਘ ਉੜਾਂਗ,ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ.ਐਸ.ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ,ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ,ਪੰਚ ਅਤੇ ਮੋਹਤਵਰ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।