ਪੰਜਾਬ, 23 ਅਕਤੂਬਰ
ਕਾਂਗਰਸ ਨੇ ਆਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਅਤੇ ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਸੀ। ਸੰਦੀਪ ਪਾਠਕ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐਸ.ਸੀ.) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।