ਚੰਡੀਗੜ੍ਹ, 9 ਮਈ
ਲੋਕ ਸਭਾ ਚੋਣਾਂ ਦੇ ਸੀਜ਼ਨ ਦੌਰਾਨ ਸ਼ਹਿਰ ਦੀ ਰਾਜਨੀਤੀ ਵਿਚ ਵੱਡਾ ਘਟਨਾਕ੍ਰਮ ਵਾਪਰਿਆ। ਹਰਦੀਪ ਸਿੰਘ ਦੇ ਆਪ ਵਿਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾ ਹਰਦੀਪ ਸਿੰਘ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਨਗਰ ਨਿਗਮ ਸਦਨ ‘ਚ ਹੁਣ ‘ਆਪ’ ਦੇ ਕੌਂਸਲਰਾਂ ਦੀ ਗਿਣਤੀ 13 ਤੱਕ ਪਹੁੰਚ ਗਈ ਹੈ ਪਰ ਗਠਜੋੜ ਦੀ ਭਾਈਵਾਲ ਕਾਂਗਰਸ ਨਾਲ ਇਹ ਗਿਣਤੀ 20 ਹੋ ਗਈ ਹੈ।ਇੱਥੇ ਇਹ ਵੀ ਦਿਲਚਸਪ ਗੱਲ ਹੈ ਕਿ ਅਕਾਲੀ ਕੌਂਸਲਰ ਹੁੰਦਿਆਂ ਉਨ੍ਹਾਂ ਨੇ ਵਿਵਾਦਤ ਮੇਅਰ ਲਈ ਭਾਜਪਾ ਦੇ ਹੱਕ ਵਿੱਚ ਵੋਟ ਪਾਈ ਸੀ। ਅੱਜ ਆਪ ਵਿਚ ਸ਼ਾਮਿਲ ਹੋਣ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਅਤੇ ਉਨ੍ਹਾਂ ਦੇ ਸਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।