ਪੰਜਾਬ, 25 ਦਸੰਬਰ:
ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁਧਵਾਰ ਨੂੰ 30ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਹਨ। ਇਸੇ ਦੌਰਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅੱਜ ਦੁਪਹਿਰ 2 ਵਜੇ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਖਨੌਰੀ ਬਾਰਡਰ ਪਹੁੰਚਣਗੇ।