ਨਵੀਂ ਦਿੱਲੀ, 26 ਦਸੰਬਰ:
ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦਿੱਲੀ ਦੇ (AIIMS) ਵਿੱਚ ਭਰਤੀ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਸੀ। ਡਾ. ਸਿੰਘ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਰਹੇ ਅਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਕਈ ਮਹੱਤਵਪੂਰਨ ਆਰਥਿਕ ਸੁਧਾਰ ਅਤੇ ਵਿਕਾਸ ਯੋਜਨਾਵਾਂ ਲਾਗੂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਰਾਸ਼ਟਰੀ ਪੇਂਡੂ ਸਿਹਤ ਮਿਸ਼ਨ, ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ ਅਤੇ ਸੂਚਨਾ ਦਾ ਅਧਿਕਾਰ ਕਾਨੂੰਨ ਸ਼ਾਮਲ ਹਨ।
ਦੇਸ਼ ਇੱਕ ਦੂਰਦਰਸ਼ੀ ਨੇਤਾ ਨੂੰ ਖੋ ਕੇ ਸ਼ੋਕ ਵਿੱਚ ਡੁਬਿਆ ਹੈ, ਜਿਸਦੇ ਯੋਗਦਾਨਾਂ ਨਾਲ ਭਾਰਤ ਦੀ ਤਰੱਕੀ ਨੂੰ ਹਮੇਸ਼ਾ ਪ੍ਰੇਰਣਾ ਮਿਲੇਗੀ।