ਪੰਜਾਬ, 30 ਅਪ੍ਰੈਲ
ਪੰਜਾਬ ਦੇ ਇੱਕ ਆਈਪੀਐਸ ਜੋੜੇ ਦੀ ਚਾਰ ਸਾਲਾ ਧੀ ਦੀ ਮੌਤ ਹੋ ਗਈ ਹੈ। ਫਤਿਹਗੜ੍ਹ ਸਾਹਿਬ ਦੇ ਐਸਐਸਪੀ ਰਵਜੋਤ ਗਰੇਵਾਲ ਅਤੇ ਜਗਰਾਉਂ ਦੇ ਐਸਐਸਪੀ ਨਵਨੀਤ ਬੈਂਸ ਦੀ ਚਾਰ ਸਾਲਾ ਧੀ ਨਾਇਰਾ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਸੂਤਰਾਂ ਮੁਤਾਬਕ ਬੱਚੀ ਦੀ ਮੌਤ ਗਲੇ ‘ਚ ਖਾਣਾ ਫਸ ਜਾਣ ਕਾਰਨ ਹੋਈ ਹੈ।ਜਾਣਕਾਰੀ ਮੁਤਾਬਕ ਖਾਣਾ ਖਾਂਦੇ ਸਮੇਂ ਲੜਕੀ ਦੇ ਗਲੇ ‘ਚ ਫੱਸ ਗਿਆ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਇਸ ਗੱਲ ਦਾ ਪਤਾ ਲੱਗਦਿਆਂ ਹੀ ਲੜਕੀ ਨੂੰ ਤੁਰੰਤ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।