ਪੰਜਾਬ ਵਿੱਚ ਇੱਕ ਵਿਵਾਦਤ ਮਾਮਲੇ ਤੋਂ ਬਾਅਦ ਡੀਐਸਪੀ ਗੁਰਸ਼ੇਰ ਸੰਧੂ ਅਤੇ ਸਮਰ ਵਨੀਤ ਸਮੇਤ ਕੁੱਲ 7 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਪੁਲਸੀਆਂ ‘ਤੇ ਜੇਲ ‘ਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਨ ਦਾ ਦੋਸ਼ ਹੈ।
ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਘਟਨਾ ਨੇ ਜੇਲ੍ਹ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਨਾਲ ਕਈ ਅਪਰਾਧਿਕ ਮਾਮਲੇ ਜੁੜੇ ਹੋਏ ਹਨ।