ਜਲੰਧਰ: 27 ਅਪ੍ਰੈਲ
ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਅਲਾਵਪੁਰ ਚੌਕੀ ਨੇੜੇ ਦਿਨ-ਦਿਹਾੜੇ ਇੱਕ ਵਿਅਕਤੀ ਦੀ ਕਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਜੋਂ ਹੋਈ ਹੈ। ਪੁਲਿਸ ਚੌਂਕੀ ਦੇ ਸਾਹਮਣੇ ਇੱਕ ਵਿਅਕਤੀ ਦਾ ਸਿਰ ਵੱਢਿਆ ਹੋਇਆ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।
ਬੀਤੇ ਦਿਨ ਜਲੰਧਰ ‘ਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਪੁਲਸ ਚੌਕਸ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦਿਹਾੜੀਦਾਰ ਮਜ਼ਦੂਰ ਸੀ ਅਤੇ ਉਸ ਦਾ ਕਤਲ ਪਿੰਡ ਦੇ ਹੀ ਸੋਨੂੰ ਨਾਂ ਦੇ ਵਿਅਕਤੀ ਨੇ ਕੀਤਾ ਸੀ। ਪੁਲਿਸ ਨੇ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਮੌਕੇ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਕਤ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਮੁਤਾਬਕ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਸਬੰਧੀ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ।