ਲੁਧਿਆਣਾ ਦੇ ਕਿਸ਼ੋਰੀ ਲਾਲ ਅਮੇਠੀ ਤੋਂ ਲੜਣਗੇ ਚੋਣ, ਵਫ਼ਾਦਾਰੀ ਨਾਲ ਗਾਂਧੀ ਪਰਿਵਾਰ ਦੇ ਵਿਸ਼ਵਾਸਪਾਤਰ ਬਣੇ

Congress

ਚੰਡੀਗੜ੍ਹ, 6 ਮਈ

ਕਰੀਬ ਚਾਲੀ ਸਾਲ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਲੁਧਿਆਣਾ ਵਾਸੀ ਕਿਸ਼ੋਰੀ ਲਾਲ ਸ਼ਰਮਾ ਨੂੰ ਯੂਥ ਕਾਂਗਰਸ ਦਾ ਕੋਆਰਡੀਨੇਟਰ ਬਣਾਇਆ ਸੀ ਅਤੇ ਇਸ ਤੋਂ ਬਾਅਦ ਸ਼ਰਮਾ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਅੱਜ ਉਹ ਗਾਂਧੀ ਪਰਿਵਾਰ ਦੀ ਰਵਾਇਤੀ ਸੀਟ ਅਮੇਠੀ ਤੋਂ ਕਾਂਗਰਸ ਦੇ ਉਮੀਦਵਾਰ ਬਣ ਗਏ ਹਨ।

ਕਾਂਗਰਸ ਉਮੀਦਵਾਰ ਬਣਦੇ ਹੀ ਸ਼ਰਮਾ ਦਾ ਪੂਰਾ ਪਰਿਵਾਰ ਅਮੇਠੀ ਲਈ ਰਵਾਨਾ ਹੋ ਗਿਆ ਹੈ ਅਤੇ ਉੱਥੇ ਕਿਸ਼ੋਰੀ ਲਾਲ ਦੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗਾ। ਕਿਸ਼ੋਰੀ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ ਅਤੇ ਉਹ ਵੀ ਦੇਸ਼ ਦੀ ਵੱਕਾਰੀ ਸੀਟ ਅਮੇਠੀ ਤੋਂ।

ਲੁਧਿਆਣਾ ਦੇ ਸ਼ਿਵਾਜੀ ਨਗਰ ਦੇ ਰਹਿਣ ਵਾਲੇ ਕਿਸ਼ੋਰੀ ਲਾਲ ਆਪਣੀ ਗ੍ਰੈਜੂਏਸ਼ਨ ਦੀ ਡਿਗਰੀ ਪੂਰੀ ਕਰਕੇ ਦਿੱਲੀ ਚਲੇ ਗਏ ਸੀ। ਕਿਹਾ ਜਾਂਦਾ ਹੈ ਕਿ ਰਾਜੀਵ ਗਾਂਧੀ ਨੇ ਕਿਸ਼ੋਰੀ ਲਾਲ ਨੂੰ ਕਈ ਜ਼ਿੰਮੇਵਾਰੀਆਂ ਦਿੱਤੀਆਂ ਸਨ। ਜਿਸ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ। ਇਸੇ ਕਰਕੇ ਉਹ ਉਨ੍ਹਾਂ ਦੇ ਚਹੇਤਾ ਬਣ ਗਏ। ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਰਾਏਬਰੇਲੀ ਤੋਂ ਸੰਸਦ ਮੈਂਬਰ ਵੀ ਬਣਾਇਆ ਸੀ। ਰਾਜੀਵ ਗਾਂਧੀ ਦੀ ਮੌਤ ਤੋਂ ਬਾਅਦ ਹੀ ਉਹ ਗਾਂਧੀ ਪਰਿਵਾਰ ਦੇ ਨੇੜੇ ਆਏ। ਉਨ੍ਹਾਂ ਨੇ ਰਾਏਬਰੇਲੀ ਅਤੇ ਅਮੇਠੀ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਗਾਂਧੀ ਪਰਿਵਾਰ ਲਈ ਕੰਮ ਕੀਤਾ।

ਸ਼ਰਮਾ ਦਾ ਪਰਿਵਾਰ ਮੂਲ ਰੂਪ ਤੋਂ ਹੁਸ਼ਿਆਰਪੁਰ ਦੇ ਪਿੰਡ ਭਵਾਨੀਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੇ ਪਿਤਾ ਅਮਰਨਾਥ ਸ਼ਰਮਾ ਦਾ ਮਲੇਰਕੋਟਲਾ ਵਿੱਚ ਬੇਕਰੀ ਦਾ ਕਾਰੋਬਾਰ ਸੀ। ਉਸ ਤੋਂ ਬਾਅਦ ਉਸ ਦੇ ਪਿਤਾ ਪਰਿਵਾਰ ਸਮੇਤ ਲੁਧਿਆਣਾ ਆ ਕੇ ਰਹਿਣ ਲੱਗ ਪਏ। ਉਹ ਆਪਣੇ ਪਰਿਵਾਰ ਦੇ ਨਾਲ ਕਾਰੋਬਾਰ ਵਿੱਚ ਵੀ ਸਰਗਰਮ ਸਨ। ਕਿਸ਼ੋਰੀ ਲਾਲ ਸ਼ਰਮਾ ਦਾ ਜਨਮ ਅਕਤੂਬਰ 1950 ਵਿੱਚ ਮਲੇਰਕੋਟਲਾ ਵਿੱਚ ਹੋਇਆ ਸੀ। ਉਨ੍ਹਾਂ ਦਾ ਵਿਆਹ ਸਾਲ 1992 ‘ਚ ਕਿਰਨ ਬਾਲਾ ਨਾਲ ਹੋਇਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।