PSEB ਨੇ ਭਾਰਤ ਬੰਦ ਦੇ ਫੈਸਲੇ ਦੌਰਾਨ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਈਜਰੀ; ਬੋਰਡ ਇਮਤਿਹਾਨ ‘ਚ ਇੱਕ ਘੰਟਾ ਪਹਿਲਾਂ ਪਹੁੰਚਣ ਦੀ ਸਲਾਹ, ਪੜ੍ਹੋ ਹੁਕਮਾਂ…
ਚੰਡੀਗੜ੍ਹ 20 ਫਰਵਰੀ 2024 ਨੂੰ ਭਾਰਤ ਬੰਦ ਦੇ ਸੱਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਵੀਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। PSEB ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੀਖਿਆ ਦੇ ਨਿਰਧਾਰਤ ਸਮੇਂ ਤੋਂ ਲਗਭਗ 1 ਘੰਟਾ ਪਹਿਲਾਂ ਕੇਂਦਰਾਂ ‘ਤੇ ਪਹੁੰਚਣ ਦੀ ਸਲਾਹ ਦਿੱਤੀ ਹੈ। ਬੋਰਡ ਨੇ ਸਪੱਸ਼ਟ ਕੀਤਾ ਕਿ ਪੇਪਰ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੇ।
PSEB ਵੱਲੋਂ ਵੀਰਵਾਰ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਦੇ ਪੇਪਰ 13 ਫਰਵਰੀ ਤੋਂ ਸ਼ੁਰੂ ਹੋ ਗਏ ਹਨ। 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਰੱਖ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੇਪਰ ਸ਼ੁਰੂ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਆਪਣੇ ਸਬੰਧਤ ਪ੍ਰੀਖਿਆ ਕੇਂਦਰਾਂ ‘ਤੇ ਪਹੁੰਚਣ ਤਾਂ ਜੋ ਆਵਾਜਾਈ ਪ੍ਰਭਾਵਿਤ ਹੋਣ ‘ਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਨੇ ਐਡਵਾਈਜ਼ਰੀ ‘ਚ ਕਿਹਾ ਹੈ ਕਿ ਭਾਰਤ ਬੰਦ ਕਾਰਨ ਬੋਰਡ ਪ੍ਰੀਖਿਆਵਾਂ ਦੇ ਸਮੇਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੇਪਰ ਨਿਰਧਾਰਿਤ ਸਮੇਂ ਅਨੁਸਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਦੁਪਹਿਰ 2.15 ਵਜੇ ਤੱਕ ਚੱਲੇਗਾ। ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰ ਪੜ੍ਹਨ ਲਈ ਪਹਿਲੇ 15 ਮਿੰਟ ਦਿੱਤੇ ਜਾਣਗੇ। ਇਸ ਲਈ ਵਿਦਿਆਰਥੀਆਂ ਨੂੰ 10 ਵਜੇ ਤੱਕ ਪ੍ਰੀਖਿਆ ਕੇਂਦਰ ‘ਤੇ ਪਹੁੰਚਣ ਦਾ ਟੀਚਾ ਮਿੱਥ ਕੇ ਘਰੋਂ ਨਿਕਲਣਾ ਚਾਹੀਦਾ ਹੈ, ਤਾਂ ਜੋ ਰਸਤੇ ‘ਚ ਕੋਈ ਮੁਸ਼ਕਿਲ ਆਉਣ ‘ਤੇ ਵੀ ਉਹ ਪ੍ਰੀਖਿਆ ਕੇਂਦਰਾਂ ‘ਤੇ ਸਮੇਂ ਸਿਰ ਪਹੁੰਚ ਸਕਣ।