“ਪੰਜਾਬ ਦੂਜੇ ਆਤਕਵਾਦੀ ਅੰਧੇਰੇ ਯੁੱਗ ਨੂੰ ਸਹਿਣ ਨਹੀਂ ਕਰ ਸਕਦਾ”: ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਨਿੰਦਾ ਕੀਤੀ

"ਪੰਜਾਬ ਦੂਜੇ ਆਤਕਵਾਦੀ ਅੰਧੇਰੇ ਯੁੱਗ ਨੂੰ ਸਹਿਣ ਨਹੀਂ ਕਰ ਸਕਦਾ": ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿੰਦਾ ਕੀਤੀ

ਚੰਡੀਗੜ੍ਹ, 4 ਦਸੰਬਰ:

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।

ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ।

ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਹਾਇਆਂ ਸਨ ਅਤੇ ਉਸ ਨੂੰ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ‘ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।