ਚੰਡੀਗੜ੍ਹ, 16 ਅਪ੍ਰੈਲ
ਭਾਜਪਾ ਨੇ ਪੰਜਾਬ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਮਹਿਲਾ ਉਮੀਦਵਾਰ ਵੀ ਸ਼ਾਮਲ ਹਨ। ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ। ਉਹ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਹਨ।
ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਖਡੂਰ ਸਾਹਿਬ ਤੋਂ ਅਤੇ ਸਾਬਕਾ ਆਈਏਐਸ ਪਰਮਪਾਲ ਕੌਰ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਪਰਮਪਾਲ ਕੌਰ ਸੇਵਾ ਤੋਂ ਵੀਆਰਐਸ ਲੈ ਕੇ ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਈ ਸਨ। ਉਹ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹਨ।
ਇਸ ਤੋਂ ਪਹਿਲਾਂ ਪਾਰਟੀ ਨੇ ਛੇ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ। ਪਾਰਟੀ ਨੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ, ਅੰਮ੍ਰਿਤਸਰ ਤੋਂ ਤਰਨਜੀਤ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਪਟਿਆਲਾ ਸੀਟ ਤੋਂ ਪ੍ਰਨੀਤ ਕੌਰ ਨੂੰ ਟਿਕਟਾਂ ਦਿੱਤੀਆਂ ਹਨ।
ਭਾਜਪਾ ਨੇ 61 ਸਾਲਾ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸਮੇਂ ਉਹ ਦਿੱਲੀ ਦੀ ਉੱਤਰ ਪੱਛਮੀ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਸ ਵਾਰ ਉਨ੍ਹਾਂ ਨੂੰ ਦਿੱਲੀ ਤੋਂ ਟਿਕਟ ਨਹੀਂ ਦਿੱਤੀ ਗਈ ਅਤੇ ਪਾਰਟੀ ਨੇ ਉਨ੍ਹਾਂ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾ ਕੇ ਹੈਰਾਨ ਕਰ ਦਿੱਤਾ ਹੈ। ਇੱਥੋਂ ਆਮ ਆਦਮੀ ਪਾਰਟੀ ਨੇ ਕਲਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ ਵਿੱਚ ਉਤਾਰਿਆ ਹੈ।