ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ

ਸੀਐਮ ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿੰਦਾ ਕੀਤੀ, ਪੁਲਿਸ ਦੀ ਤੇਜ਼ ਕਾਰਵਾਈ ਦੀ ਸਰਾਹਨਾ ਕੀਤੀ

ਨਵੀਂ ਦਿੱਲੀ, 12 ਦਸੰਬਰ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ ‘ਇੱਕ ਦੇਸ਼, ਇੱਕ ਸਿੱਖਿਆ’ ਅਤੇ ‘ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ’ ਲਾਗੂ ਕਰਨ ਦੀ ਬਜਾਏ ‘ਇੱਕ ਦੇਸ਼, ਇੱਕ ਚੋਣ’ ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ ‘ਇੱਕ ਦੇਸ਼, ਇੱਕ ਸਿੱਖਿਆ’ ਅਤੇ ‘ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ’ ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ ‘ਇੱਕ ਦੇਸ਼, ਇੱਕ ਚੋਣ’ ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿੰਨੇ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਿ ਹੁਣ ਜਦੋਂ ਫੁਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਸੰਸਦ ਭਵਨ ਵਿੱਚ ਦਫ਼ਤਰ ਮਿਲਿਆ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਵਿੱਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਢੁਕਵੇਂ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਡੇਰੇ ਲੋਕ ਹਿੱਤ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।