ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ – ਹਰਚੰਦ ਸਿੰਘ ਬਰਸਟ

Harbinder

ਚੰਡੀਗੜ੍ਹ, 29 ਅਕਤੂਬਰ

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।

ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਕੇਂਦਰ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਹੀਂ ਸੁਣ ਰਿਹਾ ਅਤੇ ਪੰਜਾਬ ਦੀਆਂ ਮੰਡੀਆਂ ਵਿੱਚ ਪਿਆ ਲੱਖਾਂ ਟਨ ਅਨਾਜ ਚੁੱਕਣ ਤੋਂ ਇਨਕਾਰ ਕਰ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲੇ ਦੀ ਹੈ। ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਇਹ ਅਤਿ ਨਿੰਦਣਯੋਗ ਹੈ।

ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਅੱਗੇ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ।

ਬਰਸਟ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸਵੇਰੇ 11:00 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਬੱਤਰਾ ਥੀਏਟਰ ਤੋਂ ਸਾਰੇ ਲੋਕ ਭਾਜਪਾ ਦਫ਼ਤਰ ਵੱਲ ਮਾਰਚ ਕਰਨਗੇ ਅਤੇ ਰੋਸ ਪ੍ਰਦਰਸ਼ਨ ਰਾਹੀਂ ਕੇਂਦਰ ਸਰਕਾਰ ਤੱਕ ਆਪਣਾ ਸੁਨੇਹਾ ਪਹੁੰਚਾਉਣਗੇ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

About Upfront News

ਅੱਪਫਰੰਟ ਨਿਊਜ਼ ਵਿੱਚ ਤੁਹਾਡਾ ਸੁਆਗਤ ਹੈ, ਖਬਰਾਂ, ਸੂਝ-ਬੂਝ ਅਤੇ ਵਿਸ਼ਲੇਸ਼ਣ ਲਈ ਤੁਹਾਡਾ ਭਰੋਸੇਯੋਗ ਸਰੋਤ। ਸਾਡੇ ਅੰਗਰੇਜ਼ੀ ਮੈਗਜ਼ੀਨ ਦੀ ਵਿਰਾਸਤ ਤੋਂ ਪੈਦਾ ਹੋਏ, ਅਸੀਂ ਇੱਕ ਗਤੀਸ਼ੀਲ ਵੈਬ ਪੋਰਟਲ ਵਿੱਚ ਵਿਕਸਤ ਹੋਏ ਹਾਂ, ਜੋ ਸਾਡੇ ਪਾਠਕਾਂ ਨੂੰ ਸਮੇਂ ਸਿਰ, ਸਹੀ ਅਤੇ ਦਿਲਚਸਪ ਸਮੱਗਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Contact Us

Address: Upfront News Scf 19/6 Sector 27 C Chandigarh

Phone Number: +91-9417839667

Email Address: info@upfront.news

For Advertisements

ਆਕਰਸ਼ਕ ਵਿਜ਼ੁਅਲਸ ਅਤੇ ਪ੍ਰੇਰਕ ਸੰਦੇਸ਼ਾਂ ਨਾਲ ਆਪਣੇ ਦਰਸ਼ਕਾਂ ਨੂੰ ਮੋਹਿਤ ਕਰੋ। ਸਾਡੇ ਇਸ਼ਤਿਹਾਰ ਇੱਕ ਸਥਾਈ ਪ੍ਰਭਾਵ ਛੱਡ ਕੇ ਰੁਝੇਵਿਆਂ ਨੂੰ ਵਧਾਉਂਦੇ ਹਨ। ਆਪਣੇ ਟੀਚੇ ਦੀ ਮਾਰਕੀਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੋ ਅਤੇ ਅੱਜ ਆਪਣੀ ਬ੍ਰਾਂਡ ਦੀ ਮੌਜੂਦਗੀ ਨੂੰ ਵਧਾਓ।